ਸ੍ਰੀਨਗਰ । ਪਹਿਲਗਾਮ ਵਿਚ ਅੱਤਵਾਦੀਆਂ ਨੇ ਕਾਇਰਤਾਪੂਰਨ ਕਾਰਵਾਈ ਕੀਤੀ ਅਤੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਇਸ ਅੱਤਵਾਦੀ ਹਮਲੇ ਵਿਚ ਦੋ ਵਿਦੇਸ਼ੀ ਸੈਲਾਨੀਆਂ ਸਮੇਤ 28 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ 20 ਲੋਕ ਜ਼ਖਮੀ ਹਨ। ਘਟਨਾ ਤੋਂ ਬਾਅਦ, ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀਨਗਰ ਪਹੁੰਚੇ ਹਨ। ਇਥੇ ਮਰਨ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪਹਿਲਗਾਮ ਵਿਚ ਘਟਨਾ ਸਥਾਨ ਦਾ ਨਿਰੀਖਣ ਕੀਤਾ। ਅਮਿਤ ਸ਼ਾਹ ਨੇ ਅੱਤਵਾਦੀ ਘਟਨਾ ਬਾਰੇ ਕਿਹਾ ਕਿ ਇਸ ਘਿਨਾਉਣੇ ਅੱਤਵਾਦੀ ਹਮਲੇ ਵਿਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਸੀਂ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵਾਂਗੇ। ਗ੍ਰਹਿ ਮੰਤਰੀ ਨੇ ਸਾਰੀਆਂ ਏਜੰਸੀਆਂ ਨਾਲ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਮੋਦੀ ਵੀ ਸਾਊਦੀ ਅਰਬ ਦੀ ਆਪਣੀ ਯਾਤਰਾ ਤੋਂ ਭਾਰਤ ਵਾਪਸ ਆ ਗਏ ਹਨ। ਸੰਭਾਵਨਾ ਹੈ ਕਿ ਉਹ ਅੱਜ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ 26 ਲੋਕਾਂ ਦੀਆਂ ਲਾਸ਼ਾਂ ‘ਤੇ ਫੁੱਲ ਚੜ੍ਹਾਏ ਅਤੇ ਬਚੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਘਿਨਾਉਣੇ ਕਾਰੇ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ ਨੇ ਇੱਥੇ ਪੁਲਿਸ ਕੰਟਰੋਲ ਰੂਮ ਵਿਖੇ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਤਾਬੂਤਾਂ ‘ਤੇ ਫੁੱਲ ਚੜ੍ਹਾਏ।