ਅੰਮ੍ਰਿਤਸਰ, 29 ਸਤੰਬਰ (ਦਲਜੀਤ ਸਿੰਘ)- ਕਿਸਾਨ ਜਥੇਬੰਦੀ ਦੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਸਰਵਣ ਸਿੰਘ ਪੰਧੇਰ ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ – ਨਾਲ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ,ਗੰਨੇ ਦਾ ਬਕਾਇਆ ਤੁਰੰਤ ਜਾਰੀ ਕਰਨ, ਮਜ਼ਦੂਰਾਂ ਦੇ ਬਿੱਲ ਬਕਾਏ ਖ਼ਤਮ ਕਰਨ ਆਦਿ ਮੁੱਖ ਮੰਗਾ ਹਨ |
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਿਸਾਨ ਜਥੇਬੰਦੀ ਨਾਲ ਮੀਟਿੰਗ
