ਸ੍ਰੀ ਅਨੰਦਪੁਰ ਸਾਹਿਬ- ਪਹਿਲਗਾਮ ਵਿਚ ਸੈਲਾਨੀਆਂ ‘ਤੇ ਕੀਤੇ ਗਏ ਅੱਤਵਾਦੀ ਹਮਲੇ ਮਗਰੋਂ ਪੂਰਾ ਦੇਸ਼ ਗੁੱਸੇ ਵਿਚ ਹੈ। ਇਸੇ ਦੇ ਵਿਰੋਧ ਵਿਚ ਅੱਜ ਪੰਜਾਬ ਵਿਖੇ ਵੱਖ-ਵੱਖ ਇਲਾਕਿਆਂ ਵਿਚ ਬਾਜ਼ਾਰ ਬੰਦ ਰੱਖੇ ਗਏ ਹਨ। ਇਸੇ ਤਹਿਤ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਚੇ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਅੱਤਵਾਦੀ ਹਮਲੇ ਦਾ ਪ੍ਰਦਰਸ਼ਨ ਕਰਦੇ ਹੋਏ ਬਾਜ਼ਾਰ ਬੰਦ ਕੀਤੇ ਗਏ ਹਨ।
ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪਹਿਲਗਾਮ ਹਮਲੇ ਖ਼ਿਲਾਫ਼ ਵੀਰਵਾਰ ਨੂੰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਸਵੇਰੇ 11 ਵਜੇ ਤੱਕ ਬੰਦ ਰੱਖੇ ਗਏ। ਉਸ ਤੋਂ ਬਾਅਦ ਵਪਾਰੀ ਅਤੇ ਅਨੰਦਪੁਰ ਸਾਹਿਬ ਵਾਸੀਆਂ ਵੱਲੋਂ ਪੂਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ।