ਸ਼੍ਰੀਨਗਰ : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਫੌਜ ਅਤੇ ਪੁਲਿਸ ਦੋਵਾਂ ਨੇ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ ਅਤੇ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ। ਇਸ ਦੇ ਨਾਲ ਹੀ ਫੌਜ ਅੱਤਵਾਦੀਆਂ ਦੇ ਘਰਾਂ ਨੂੰ ਵੀ ਨਿਸ਼ਾਨਾ ਬਣਾ ਰਹੀ ਹੈ। ਫੌਜ ਹੁਣ ਤੱਕ 6 ਲੋਕਾਂ ਦੇ ਘਰ ਤਬਾਹ ਕਰ ਚੁੱਕੀ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਹਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਲਈ ਕਈ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਫੌਜ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਜ਼ਿਲ੍ਹੇ ਦੇ ਕੈਮੋਹ ਇਲਾਕੇ ਦੇ ਥੋਰਕਪੋਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਦੋਵੇਂ ਓਵਰਗ੍ਰਾਊਂਡ ਵਰਕਰ ਹਨ
ਪੁਲਿਸ ਨੇ ਸ਼ੁੱਕਰਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਵਿੱਚ ਲਸ਼ਕਰ-ਏ-ਤੋਇਬਾ ਦੇ ਦੋ ਓਵਰਗਰਾਊਂਡ ਵਰਕਰਾਂ ਨੂੰ ਗ੍ਰਿਫਤਾਰ ਕਰਕੇ ਟਾਰਗੇਟ ਕਿਲਿੰਗ ਦੀ ਇੱਕ ਘਟਨਾ ਨੂੰ ਟਾਲ ਦਿੱਤਾ। ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਹੋਰ ਸਾਮਾਨ ਵੀ ਜ਼ਬਤ ਕੀਤਾ ਗਿਆ ਹੈ।