ਚੰਡੀਗੜ : ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਕੋਲੋਂ ਜਾਂਚ ਲਈ ਸੌਂਪੇ ਗਏ ਮੋਬਾਈਲ ਫੋਨ ਦਾ ਪਾਸਵਰਡ ਮੰਗਿਆ । ਇਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੇਰੇ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ। ਇਸ ਨੋਟਿਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਸਬੰਧ ਵਿਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਦੱਸ ਦੇਈਏ ਕਿ 25 ਅਪ੍ਰੈਲ ਨੂੰ ਪੁੱਛਗਿੱਛ ਦੌਰਾਨ, ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਮੋਬਾਈਲ ਫੋਨ ਐਸਆਈਟੀ ਨੂੰ ਸੌਂਪ ਦਿੱਤਾ।
ਹੁਣ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਮੋਬਾਈਲ ਦਾ ਪਾਸਵਰਡ ਮੰਗਣ ਲਈ ਇੱਕ ਨੋਟਿਸ ਭੇਜਿਆ ਗਿਆ ਹੈ।