ਜਲੰਧਰ : ਪੰਜਾਬ ਸੈਰ-ਸਪਾਟਾ ਵਿਭਾਗ ਸੱਭਿਆਚਾਰਕ ਵਿਭਾਗ ਵੱਲੋਂ ਕੇਐਮਵੀ ਕਾਲਜ, ਜਲੰਧਰ ਵਿਖੇ ਭਗਵਾਨ ਪਰਸ਼ੂਰਾਮ ਦਾ ਰਾਜ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਪਹੁੰਚੇ ਹਨ।
ਇਸ ਮੌਕੇ ਸਲਾਹਕਾਰ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਸਰਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਭਗਵਾਨ ਸ੍ਰੀ ਪਰਸ਼ੂ ਰਾਮ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਣ ਲਈ ਉਨ੍ਹਾਂ ਦੇ ਪ੍ਰਕਾਸ਼ ਉਤਸਵ ਮੌਕੇ ਸਥਾਨਕ ਕੇਐੱਮਵੀ ਕਾਲਜ ਵਿਖੇ 29 ਅਪ੍ਰੈਲ 2025 ਨੂੰ ਸਵੇਰੇ 10:30 ਵਜੇ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ।
ਇਸ ਰਾਜ ਪੱਧਰੀ ਸਮਾਗਮ ’ਚ ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਉਨ੍ਹਾਂ ਇਸ ਮੌਕੇ ਬ੍ਰਾਹਮਣ ਸਭਾਵਾਂ ਤੇ ਹੋਰਨਾਂ ਧਾਰਮਿਕ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਭਗਵਾਨ ਸ੍ਰੀ ਪਰਸ਼ੁ ਰਾਮ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮਨਾਏ ਜਾ ਰਹੇ ਇਸ ਸਮਾਗਮ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੌਕੇ ਸਮਾਜ ਦੇ ਵੱਖ-ਵੱਖ ਖੇਤਰਾਂ ’ਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਪੰਜ ਬ੍ਰਾਹਮਣਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਮਾਹਿਰਾਂ ਵੱਲੋਂ ਭਗਵਾਨ ਸ੍ਰੀ ਪਰਸ਼ੁ ਰਾਮ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਤੋਂ ਇਲਾਵਾ ਭਜਨ ਗਾਇਕ ਰੋਸ਼ਨ ਪ੍ਰਿੰਸ ਵੱਲੋਂ ਭਜਨ ਗਾਇਨ ਕੀਤਾ ਜਾਵੇਗਾ।