ਚੰਡੀਗੜ੍ਹ : ਪਾਣੀ ਦੇ ਮੁੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਪੰਜਾਬ ਭਵਨ ਵਿਚ ਇਹ ਮੀਟਿੰਗ ਲਗਭਗ 2 ਘੰਟੇ ਚੱਲੀ।
ਇਸ ਮੀਟਿੰਗ ਦੇ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ ਪਾਰਟੀਆਂ ਦੀ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਬਾਰੇ ਸਰਬ ਪਾਰਟੀ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਾਂਝੇ ਤੌਰ ‘ਤੇ ਸਹਿਮਤੀ ਪ੍ਰਗਟਾਈ ਕਿ ਪੰਜਾਬ ਦੇੇ ਪਾਣੀ ਦੀ ਇੱਕ ਵੀ ਬੂੰਦ ਨਹੀਂ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਇਸ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ। ਸਾਰੀਆਂ ਪਾਰਟੀਆਂ ਨੇ ਇਕ ਰਾਏ ਹੋ ਕੇ ਸੁਝਾਅ ਵੀ ਦਿੱਤੇ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿਚ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈੈਸ਼ਨ ਸੱਦਿਆ ਗਿਆ ਹੈ। ਇਸ ਸੈਸ਼ਨ ਨੂੰ ਰਾਜਪਾਲ ਦੀ ਮਨਜ਼ੂਰੀ ਵੀ ਮਿਲ ਗਈ ਹੈ।
ਇਸ ਮੌਕੇ ਬੋਲਦਿਆਂ ਅਕਾਲੀ ਦਲ ਦੇ ਨੁਮਾਇੰਦੇ ਬਲਵਿੰਦਰ ਸਿੰਘ ਭੂੰੰਦੜ ਨੇ ਕਿਹਾ ਕਿ ਪੰਜਾਬ ਕੋਲ ਇਕ ਵੀ ਵਾਧੂ ਪਾਣੀ ਦੀ ਬੂੰਦ ਨਹੀਂ। ਇਸ ਲਈ ਸਿਆਸਤ ਤੋਂ ਉਪਰ ਉੱਠ ਕੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕੱਠੇ ਹੋ ਕੇ ਲੜਾਂਗੇੇ।
ਇਸ ਮੌਕੇ ਬੀਜੀਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਦਾ ਮੀਟਿੰਗ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਧੱਕਾ ਨਹੀਂ ਝੱਲਦੇ। ਪਿਆਰ ਤੇ ਸਹਿਮਤੀ ਨਾਲ ਪੰਜਾਬ ਦਾ 4000 ਕਿਊਸਿਕ ਪਾਣੀ ਪਹਿਲਾਂ ਹੀ ਹਰਿਆਣਾ ਨੂੰ ਦਿੱਤਾ ਜਾ ਚੁੱਕਾ ਹੈ। ਪਰ ਹਰਿਆਣਾ ਵੱਲੋਂ 8500 ਕਿਊਸਿਕ ਦੀ ਮੰਗ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਪੁਲਿਸ ਨੇ ਪੰਜਾਬ ਭਵਨ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।
ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਭਾਜਪਾ ਵਲੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਵੀ ਪੁੱਜ ਗਏ ਹਨ। ਕਾਂਗਰਸ ਵਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਪੁੱਜ ਗਏ ਹਨ।
ਬਹਜੁਨ ਸਮਾਜ ਪਾਰਟੀ ਵਲੋ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਅਤੇ ਵਿਧਾਇਕ ਡਾ. ਨਛੱਤਰ ਪਾਲ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੁੱਜ ਗਏ ਹਨ।
ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਬੀਤੇ ਕੱਲ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਆਲ ਪਾਰਟੀ ਮੀਟਿੰਗ ਵਿਚ ਸਾਰਿਆਂ ਨੂੰ ਬੁਲਾਇਆ ਗਿਆ ਹੈ। ਹੁਣ ਦੇਖਿਆ ਜਾਵੇਗਾ ਕਿ ਕਿਹੜਾ ਆਗੂ ਦਿੱਲੀ ਨਾਲ ਖੜੇਗਾ ਜਾਂ ਕਿਹੜਾ ਪੰਜਾਬ ਦੇ ਪੱਖ ਵਿਚ ਹੋਵੇਗਾ। ਅਰੋੜਾ ਨੇ ਬਕਾਇਦਾ ਭਾਜਪਾ ਨੇਤਾ ਸੁਨੀਲ ਜਾਖੜ, ਰਵਨੀਤ ਬਿੱਟੂ, ਕੈਪਟਨ ਅਮਰਿੰਦਰ ਸਿੰਘ, ਮਹਾਰਾਣੀ ਪਰਨੀਤ ਕੌਰ ਦੇ ਨਾਮ ਜ਼ਿਕਰ ਕੀਤਾ ਸੀ ਕਿ ਉਹ ਪੰਜਾਬ ਨਾਲ ਖੜਨਗੇ ਜਾਂ ਫਿਰ ਆਪਣੀ ਕੁਰਸੀ ਲਈ ਦਿੱਲੀ ਦੇ ਹੱਕ ਵਿਚ ਭੁਗਤਣਗੇ।