ਮਾਨਸਾ : ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ੀ ਹੋਈ। ਇਸ ਦੌਰਾਨ ਕੋਈ ਵੀ ਗਵਾਹ ਅੱਜ ਅਦਾਲਤ ਵਿੱਚ ਪੇਸ਼ ਨਾ ਹੋਇਆ, ਜਿਸ ਦੇ ਚਲਦਿਆਂ ਅਗਲੀ ਤਰੀਕ 23 ਮਈ ਅਦਾਲਤ ਵੱਲੋਂ ਤੈਅ ਕੀਤੀ ਗਈ।
ਦੱਸਣਯੋਗ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਮਾਨਸਾ ਸਿਟੀ 1 ਪੁਲਿਸ ਸਟੇਸ਼ਨ ਦੇ ਇੰਚਾਰਜ ਅੰਗਰੇਜ਼ ਸਿੰਘ ਅਤੇ ਸੁਖਪਾਲ ਪਾਲੀ ਨੂੰ ਗਵਾਹੀ ਲਈ ਬੁਲਾਇਆ ਗਿਆ ਸੀ ਪਰ ਬਲਕੌਰ ਸਿੰਘ ਅਤੇ ਅੰਗਰੇਜ਼ ਸਿੰਘ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪੇਸ਼ੀ ‘ਤੇ ਨਾ ਆ ਸਕੇ। ਜਦੋਂ ਕਿ ਤੀਸਰਾ ਗਵਾਹ ਸੁਖਪਾਲ ਸਿੰਘ ਅੱਜ ਪੇਸ਼ ਹੀ ਨਹੀਂ ਹੋਇਆ।