ਗੁਰਦਾਸਪੁਰ – ਬੀਤੀ ਰਾਤ ਹੋਈ ਬਰਸਾਤ ਅਤੇ ਹਨੇਰੀ-ਝੱਖੜ ਡੇਰਾ ਬਾਬਾ ਨਾਨਕ ਦੇ ਪਿੰਡ ਮਮਣ ਵਿੱਚ ਵਸੇ ਗੁਜਰ ਭਾਈਚਾਰੇ ਦੇ ਲੋਕਾਂ ਲਈ ਆਫ਼ਤ ਬਣ ਕੇ ਆਈ ਹੈ। ਜਾਣਕਾਰੀ ਮੁਤਾਬਤ ਹਨੇਰੀ-ਝੱਖੜ ਕਾਰਨ ਗੁਜਰ ਭਾਈਚਾਰੇ ਦੀਆਂ ਝੋਪੜੀਆਂ ਅੱਗ ਦੀ ਲਪੇਟ ‘ਚ ਆ ਗਈਆਂ। ਇਸ ਦੌਰਾਨ ਕਾਲੂ ਨਾਮ ਦੇ ਵਿਅਕਤੀ ਨੇ ਦੱਸਿਆ ਕਿ ਸਾਡੇ ਲੋਕਾਂ ਦੇ ਕੁੱਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਫੀ ਨੁਕਸਾਨ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ 30 ਦੇ ਕਰੀਬ ਮੱਝਾਂ, ਬਕਰੀਆਂ ਅੱਗ ਦੀ ਲਪੇਟ ‘ਚ ਆਈਆਂ ਹਨ, ਜਿਸ ‘ਚੋਂ ਕਈਆਂ ਦੀ ਮੌਤ ਵੀ ਹੋ ਗਈ ਹੈ। ਉਨ੍ਹਾਂ ਦੱਸਿਆ ਰੈਕਟਰ ਵੀ ਅੱਗ ਦੀ ਲਪੇਟ ‘ਚ ਆ ਬੁਰੀ ਤਰ੍ਹਾਂ ਨਾਲ ਸੜ ਗਏ ਹਨ। ਇਸ ਤੋਂ ਇਲਾਵਾ ਪਰਿਵਾਰਾਂ ਦਾ ਸਾਰਾ ਸਾਮਾਨ ਸਮੇਤ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਅਤੇ ਹੋਰ ਵੀ ਮਾਲੀ ਨੁਕਸਾਨ ਹੋਇਆ ਹੈ ।