ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਪਾਕਿਸਤਾਨ ਤੋਂ ਆਉਣ ਵਾਲੇ ਹਰ ਤਰ੍ਹਾਂ ਦੇ ਆਯਾਤ ਨੂੰ ਤੁਰੰਤ ਪ੍ਰਭਾਵ ਨਾਲ ਰੋਕ ਦਿੱਤਾ ਗਿਆ ਹੈ। ਇਕ ਨੋਟਿਸ ਜਾਰੀ ਕਰਦੇ ਹੋਏ, ਵਣਜ ਮੰਤਰਾਲੇ ਨੇ FTB 2023 ਵਿਚ ਬਦਲਾਅ ਕੀਤੇ ਹਨ ਜਿਸ ਦੇ ਤਹਿਤ ਪਾਕਿਸਤਾਨ ਤੋਂ ਸਾਰੇ ਸਿੱਧੇ ਅਤੇ ਅਸਿੱਧੇ ਆਯਾਤ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।ਭਾਰਤ ਸਰਕਾਰ ਨੇ ਪਾਕਿਸਤਾਨ ਤੋਂ ਆਉਣ ਵਾਲੇ ਸਾਰੇ ਸਮਾਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਸਰਕਾਰ ਨੇ ਪਾਕਿਸਤਾਨ ਵਿਰੁੱਧ ਇਕ ਹੋਰ ਵੱਡਾ ਕਦਮ ਚੁੱਕਿਆ ਹੈ। ਭਾਰਤ ਨੇ ਪਾਕਿਸਤਾਨ ਤੋਂ ਸਾਰੇ ਸਿੱਧੇ ਅਤੇ ਅਸਿੱਧੇ ਆਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਣਜ ਮੰਤਰਾਲੇ ਨੇ ਇੱਕ ਨੋਟਿਸ ਜਾਰੀ ਕਰਕੇ ਇਸ ਪਾਬੰਦੀ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦਾ ਹੁਕਮ ਦਿੱਤਾ ਹੈ। 2 ਮਈ ਨੂੰ ਜਾਰੀ ਕੀਤੇ ਗਏ ਇਸ ਨੋਟਿਸ ਦੇ ਅਨੁਸਾਰ, ਵਿਦੇਸ਼ੀ ਵਪਾਰ ਨੀਤੀ (FTP) 2023 ਵਿੱਚ ਇਕ ਉਪਬੰਧ ਜੋੜਿਆ ਗਿਆ ਹੈ, ਜਿਸ ਦੇ ਤਹਿਤ ਪਾਕਿਸਤਾਨ ਤੋਂ ਆਉਣ ਵਾਲੇ ਹਰ ਤਰ੍ਹਾਂ ਦੇ ਆਯਾਤ ਨੂੰ ਰੋਕ ਦਿੱਤਾ ਗਿਆ ਹੈ।
ਨੋਟਿਸ ਵਿਚ ਲਿਖਿਆ ਹੈ-
ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਪਾਕਿਸਤਾਨ ਤੋਂ ਆਉਣ ਵਾਲੇ ਜਾਂ ਪ੍ਰਾਪਤ ਹੋਣ ਵਾਲੇ ਸਮਾਨ ਦੇ ਸਾਰੇ ਸਿੱਧੇ ਜਾਂ ਅਸਿੱਧੇ ਆਯਾਤ ‘ਤੇ ਪਾਬੰਦੀ ਲਗਾਉਣ ਲਈ FTP ਵਿਚ ਇੱਕ ਨਵਾਂ ਉਪਬੰਧ ਜੋੜਿਆ ਗਿਆ ਹੈ।