ਕਟੜਾ: ਪਹਿਲਗਾਮ ਵਿੱਚ ਮਾਸੂਮ ਲੋਕਾਂ ‘ਤੇ ਹੋਏ ਅੱਤਵਾਦੀ ਹਮਲੇ ਦੇ ਬਾਵਜੂਦ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਦਾ ਉਤਸ਼ਾਹ ਪੂਰੀ ਤਰ੍ਹਾਂ ਬਰਕਰਾਰ ਹੈ। ਸ਼ਰਧਾਲੂ ਬਿਨਾਂ ਕਿਸੇ ਪਰੇਸ਼ਾਨੀ ਤੇ ਪੂਰੀ ਸ਼ਰਧਾ ਨਾਲ ਆਪਣੀ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਕਰ ਰਹੇ ਹਨ।
ਸ਼ਨੀਵਾਰ ਨੂੰ ਵੀ ਸ਼ਰਧਾਲੂਆਂ ਨੇ ਆਪਣੇ ਆਪ ਨੂੰ ਰਜਿਸਟਰ ਕਰਵਾਇਆ ਤੇ ਦਿਨ ਭਰ ਆਪਣੇ ਪਰਿਵਾਰਾਂ ਨਾਲ ਭਵਨ ਲਈ ਰਵਾਨਾ ਹੁੰਦੇ ਰਹੇ। ਮਾਂ ਵੈਸ਼ਨੋ ਦੇਵੀ ਦੀ ਯਾਤਰਾ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੇ ਨਾਲ-ਨਾਲ ਸੁਰੱਖਿਆ ਬਲ ਦੇ ਮੁਲਾਜ਼ਮ ਹਰ ਕੋਨੇ ‘ਤੇ ਤਾਇਨਾਤ ਹਨ ਤੇ ਮਾਂ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।