ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਖ਼ਰੀਦ 1 ਅਕਤੂਬਰ ਤੋਂ ਨਹੀਂ ਬਲਕਿ 11 ਅਕਤੂਬਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ ਜਿਸ ਕਾਰਨ ਹੁਣ ਕਿਸਾਨ ਅਪਣੀ ਝੋਨੇ ਦੀ ਫਸਲ ਮੰਡੀਆਂ ਵਿਚ 11 ਅਕਤੂਬਰ ਤੋਂ ਪਹਿਲਾਂ ਮੰਡੀਆਂ ਵਿੱਚ ਵੇਚਣ ਲਈ ਨਹੀਂ ਲਿਆ ਸਕਣਗੇ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਖਰੀਦ ਵਿੱਚ ਦੇਰੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਨੂੰ ਮੁੜ ਤੋਂ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਖ਼ਰੀਦ ਪਹਿਲਾਂ ਤੋਂ ਨਿਰਧਾਰਿਤ ਸਮੇਂ ‘ਤੇ ਹੀ ਸ਼ਰੂ ਕਾਰਵਾਈ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਸੂਬੇ ਦਾ ਕਿਸਾਨ ਤਾਂ ਪਹਿਲਾਂ ਹੀ ਬਹੁਤ ਮੁਸ਼ਕਿਲ ਦੌਰ ਵਿਚੋ ਗੁਜ਼ਰ ਰਿਹਾ ਸੋ ਅਜਿਹੇ ਕਿਸਾਨ ਵਿਰੋਧੀ ਫਰਮਾਨ ਜਾਰੀ ਕਰਕੇ ਕਿਸਾਨਾਂ ਦਾ ਹੋਰ ਨੁਕਸਾਨ ਨਾ ਕੀਤਾ ਜਾਵੇ।
ਕੇਂਦਰ ਵਲੋਂ ਝੋਨੇ ਦੀ ਖਰੀਦ ਪਹਿਲੀ ਦੀ ਬਜਾਏ 11 ਅਕਤੂਬਰ ਤੋਂ ਕਰਨ ਦਾ ਫ਼ਰਮਾਨਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਝੋਨੇ ਦੀ ਸਰਕਾਰੀ
