ਬਠਿੰਡਾ: ਪਿਛਲੇ ਦਿਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਠਿੰਡਾ ਸੈਂਟਰਲ ਜੇਲ੍ਹ ‘ਚ ਸ਼ਿਫਟ ਕੀਤੇ ਗਏ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਆਗੂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਸੋਮਵਾਰ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਮੈਡੀਕਲ ਜਾਂਚ ਲਈ ਲਿਆਂਦਾ ਗਿਆ। ਜੇਲ੍ਹ ਦੇ ਡਾਕਟਰਾਂ ਨੇ ਪ੍ਰਧਾਨ ਮੰਤਰੀ ਬਾਜੇਕੇ ਨੂੰ ਦੰਦਾਂ ਦੀ ਸਮੱਸਿਆ ਦੱਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਭੇਜਿਆ। ਇਸ ਦੌਰਾਨ, ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਬਾਜੇਕੇ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ। ਉਸ ਨੇ ਕਿਹਾ ਕਿ ਮਜੀਠੀਆ ਭਾਅਜੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਵੀ ਕਿਹਾ ਕਿ ਮਜੀਠੀਆ ਨੂੰ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਜੇਕਰ ਇਲਾਜ ਲਈ ਪੈਸੇ ਨਹੀਂ ਹੋਣਗੇ ਤਾਂ ਸੰਗਠਨ ਆਪਣੇ ਪਾਸੋਂ ਚੈੱਕ ਜਾਰੀ ਕਰ ਦੇਵੇਗਾ।
ਇਸ ਦੌਰਾਨ ਉਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਗੁਰਦੁਆਰਾ ਸਾਹਿਬ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਮੈਡੀਕਲ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ , ਜਿੱਥੇ ਉਸ ਦੀਆਂ ਵੱਖ-ਵੱਖ ਜਾਂਚਾਂ ਕੀਤੀਆਂ ਗਈਆਂ। ਸੁਰੱਖਿਆ ਤਹਿਤ ਮੈਡੀਕਲ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਲਿਆਂਦੇ ਗਏ ਪ੍ਰਧਾਨ ਮੰਤਰੀ ਬਾਜਕੇ ਦੀ ਸੁਰੱਖਿਆ ‘ਚ ਤਾਇਨਾਤ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਜੇਲ੍ਹ ਦੇ ਡਾਕਟਰ ਦੁਆਰਾ ਦੰਦਾਂ ਦੀ ਸਮੱਸਿਆ ਕਾਰਨ ਮੈਡੀਕਲ ਇਲਾਜ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ ਸੀ। ਇਸ ਸਮੇਂ ਉਸ ਦੀ ਹਸਪਤਾਲ ‘ਚ ਜਾਂਚ ਚੱਲ ਰਹੀ ਹੈ ਅਤੇ ਭਵਿੱਖ ਵਿਚ ਉਹ ਡਾਕਟਰ ਦੀ ਸਲਾਹ ਮੁਤਾਬਕ ਇਲਾਜ ਕਰਵਾਉਣਗੇ।