ਚੰਡੀਗੜ੍ਹ ਦੇ ਸੈਕਟਰ 25 ਵਿਚ ਜਨਤਾ ਕਲੋਨੀ ਨੂੰ ਅੱਜ ਸਵੇਰੇ ਢਾਹ ਦਿੱਤਾ ਗਿਆ ਹੈ। ਯੂਟੀ ਪ੍ਰਸ਼ਾਸਨ ਦੀ ਟੀਮ ਨੇ ਸਵੇਰੇ 6 ਵਜੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਜਨਤਾ ਕਲੋਨੀ ਵਿੱਚ ਪਹੁੰਚ ਕੇ ਝੁੱਗੀ-ਝੌਂਪੜੀਆਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਕੁਝ ਲੋਕਾਂ ਨੇ ਪ੍ਰਸ਼ਾਸਨ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਸ਼ਾਂਤ ਕਰਵਾ ਦਿੱਤਾ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਝੁੱਗੀ ਝੌਂਪੜੀਆਂ ਨੂੰ ਢਾਹੁਣ ਦੀ ਕਾਰਵਾਈ ਤੇਜ਼ ਕੀਤੀ।
ਚੰਡੀਗੜ੍ਹ ਦੇ ਸੈਕਟਰ 25 ਵਿੱਚ ਝੁੱਗੀ-ਝੌਂਪੜੀਆਂ ’ਤੇ ਚੱਲਿਆ ਪੀਲਾ ਪੰਜਾ
