ਸ੍ਰੀਨਗਰ: ਪਾਕਿਸਤਾਨ ਨਾਲ ਜੰਗ ਦੀ ਸੰਭਾਵਨਾ ਦੇ ਮੱਦੇਨਜ਼ਰ ਦੇਸ਼ ਦੇ ਲੋਕਾਂ ਨੂੰ ਇਸ ਲਈ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਵੇਂ ਤੇ ਗੁੰਝਲਦਾਰ ਖਤਰਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸਿਵਲ ਡਿਫੈਂਸ ਮੌਕ ਡਰਿੱਲ ਕਰਨ ਲਈ ਕਿਹਾ ਹੈ।
ਇਸ ਵਿੱਚ ਸ਼ਹਿਰਾਂ ਵਿੱਚ ਹਵਾਈ ਹਮਲਿਆਂ ਦੀ ਚਿਤਾਵਨੀ ਦੇਣ ਲਈ ਸਾਇਰਨ ਸਿਸਟਮ ਨੂੰ ਸਰਗਰਮ ਕਰਨਾ ਤੇ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਸੁਰੱਖਿਆ ਲਈ ਜ਼ਰੂਰੀ ਸਿਖਲਾਈ ਪ੍ਰਦਾਨ ਕਰਨਾ ਸ਼ਾਮਲ ਹੈ। ਇਸ ਕ੍ਰਮ ਵਿੱਚ ਸ਼੍ਰੀਨਗਰ ਦੀ ਡੱਲ ਝੀਲ ਵਿੱਚ ਮੌਕ ਡਰਿੱਲ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ।