ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ

ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ।

ਦੋਹਾ ਤੋਂ ਅੰਮ੍ਰਿਤਸਰ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਪਹੁੰਚ ਤੋਂ ਇਨਕਾਰ ਕਰਨ ਤੋਂ ਬਾਅਦ ਹਵਾ ਵਿਚ ਹੀ ਡਾਇਵਰਟ ਕਰਦਿਆਂ ਓਮਾਨ ਦੇ ਮਸਕਟ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਉਡਾਣ ਅਸਲ ਵਿੱਚ ਸਵੇਰੇ 2:10 ਵਜੇ ਅੰਮ੍ਰਿਤਸਰ ਵਿੱਚ ਉਤਰਨੀ ਸੀ। ਇਸ ਤੋਂ ਇਲਾਵਾ, ਸ਼ਾਰਜਾਹ ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਸਪਾਈਸਜੈੱਟ ਦੀ ਇੱਕ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ‘ਤੇ ਜਾਣ ਤੋਂ ਪਹਿਲਾਂ ਸਬੰਧਤ ਏਅਰਲਾਈਨਾਂ ਤੋਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ।

Leave a Reply

Your email address will not be published. Required fields are marked *