ਨਵੀਂ ਦਿੱਲੀ : ਭਾਰਤੀ ਫੌਜ ਨੇ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ‘ਤੇ ਹਮਲੇ ਕੀਤੇ ਹਨ। ਇਸ ਕਾਰਵਾਈ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਵੱਡਾ ਫੈਸਲਾ ਲਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਰੱਦ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 3 ਯੂਰਪੀ ਦੇਸ਼ਾਂ ‘ਚ ਕਈ ਮਹੱਤਵਪੂਰਨ ਦੁਵੱਲੀ ਗੱਲਬਾਤ ਤੇ ਬੈਠਕਾਂ ‘ਚ ਸ਼ਾਮਲ ਹੋਣ ਵਾਲੇ ਸਨ। ਹੁਣ ਪ੍ਰਧਾਨ ਮੰਤਰੀ ਮੋਦੀ ਦੀ ਨਾਰਵੇ, ਕਰੋਏਸ਼ੀਆ ਤੇ ਨੀਦਰਲੈਂਡ ਦੀ ਯਾਤਰਾ ਇਸ ਸਮੇਂ ਲਈ ਰੱਦ ਹੋ ਗਈ ਹੈ। ਮੋਦੀ 13 ਤੋਂ 17 ਮਈ ਤਕ ਕਰੋਏਸ਼ੀਆ, ਨਾਰਵੇ ਅਤੇ ਨੀਦਰਲੈਂਡ ਦੀ ਯਾਤਰਾ ‘ਤੇ ਜਾਣ ਵਾਲੇ ਸਨ। ਪ੍ਰਧਾਨ ਮੰਤਰੀ ਨਾਰਡਿਕ ਸ਼ਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਨਾਰਵੇ ਜਾਣ ਵਾਲੇ ਸਨ।
ਇਹ ਫੈਸਲਾ ਸੁਰੱਖਿਆ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਦੇ ਲਈ ਦੇਸ਼ ਦੀ ਸੁਰੱਖਿਆ ਸਭ ਤੋਂ ਪਹਿਲਾਂ ਹੈ।