ਬੀਐੱਸਐੱਫ ਨੇ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਢੇਰ ਕੀਤਾ

ਫ਼ਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਅੱਜ ਤੜਕੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਐੱਸਐੱਫ ਦੀ ਲੱਖਾ ਸਿੰਘ ਵਾਲਾ ਚੌਕੀ ਨੇੜੇ ਵਾਪਰੀ। ਤੜਕੇ ਕਰੀਬ 2:30 ਵਜੇ ਸਰਹੱਦ ’ਤੇ ਗਸ਼ਤ ਕਰ ਰਹੇ ਚੌਕਸ ਬੀਐੱਸਐੱਫ ਜਵਾਨਾਂ ਨੇ ਸਰਹੱਦੀ ਪਿੱਲਰ ਨੰਬਰ 207/1 ਦੇ ਨੇੜੇ ਪਾਕਿਸਤਾਨੀ ਖੇਤਰ ਤੋਂ ਭਾਰਤੀ ਸੀਮਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਘੁਸਪੈਠੀਏ ਨੂੰ ਦੇਖਿਆ। ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਜਵਾਨਾਂ ਨੇ ਉਸ ਨੂੰ ਗੋਲੀ ਮਾਰ ਕੇ ਢੇਰ ਦਿੱਤਾ।

ਮੌਕੇ ’ਤੇ ਪਹੁੰਚੀ ਪੁਲੀਸ ਨੇ ਘੁਸਪੈਠੀਏ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਪੁਲੀਸ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਬੀਐੱਸਐੱਫ ਦੇ ਜਵਾਨ ਸਰਹੱਦ ਦੀ ਪੂਰੀ ਚੌਕਸੀ ਨਾਲ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।

Leave a Reply

Your email address will not be published. Required fields are marked *