ਅਜੇ ਜਾਰੀ ਹੈ ਆਪ੍ਰੇਸ਼ਨ ਸਿੰਦੂਰ …’, ਰੱਖਿਆ ਮੰਤਰੀ ਰਾਜਨਾਥ ਨੇ ਕੀਤਾ ਖ਼ੁਲਾਸਾ ; ਭਾਰਤ ਦੀ ਕਾਰਵਾਈ ’ਚ ਮਾਰੇ ਗਏ 100 ਅੱਤਵਾਦੀ, ਖੜਗੇ ਨੇ ਕਿਹਾ, ਸੰਕਟ ਦੀ ਘੜੀ ਸਾਰੇ ਇਕੱਠੇ

ਨਵੀਂ ਦਿੱਲੀ। ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਕ ਸਰਬ-ਪਾਰਟੀ ਮੀਟਿੰਗ ਵਿਚ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤੀ ਹਮਲਿਆਂ ਵਿੱਚ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ ਹਨ। ਸਰਬ ਪਾਰਟੀ ਮੀਟਿੰਗ ਤੋਂ ਬਾਅਦ, ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ ਕਿ ਰਾਜਨੀਤਿਕ ਨੇਤਾਵਾਂ ਨੇ ਹਥਿਆਰਬੰਦ ਬਲਾਂ ਨੂੰ ਕਾਰਵਾਈ ਲਈ ਵਧਾਈ ਦਿੱਤੀ।

“ਰਾਜਨੀਤਿਕ ਆਗੂਆਂ ਨੇ ਪਰਿਪੱਕਤਾ ਦਿਖਾਈ, ਕੋਈ ਝਗੜਾ ਨਹੀਂ ਹੋਇਆ; ਇਹ ਮੀਟਿੰਗ ਵਿਆਪਕ ਰਾਜਨੀਤਿਕ ਸਹਿਮਤੀ ਲਈ ਸੀ,” ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਕਿਹਾ। ਪੀਟੀਆਈ ਸੂਤਰਾਂ ਨੇ ਦੱਸਿਆ ਹੈ ਕਿ ਮੀਟਿੰਗ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਰਬ ਪਾਰਟੀ ਮੀਟਿੰਗ ਵਿੱਚ ਕਿਹਾ ਕਿ ਜੇਕਰ ਪਾਕਿਸਤਾਨ ਹਮਲਾ ਕਰਦਾ ਹੈ ਤਾਂ ਭਾਰਤ ਜਵਾਬੀ ਕਾਰਵਾਈ ਕਰੇਗਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਹੋਈ ਸਰਬ-ਪਾਰਟੀ ਮੀਟਿੰਗ ਵਿੱਚ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਭਾਰਤੀ ਹਮਲਿਆਂ ਵਿੱਚ ਘੱਟੋ-ਘੱਟ 100 ਅੱਤਵਾਦੀ ਮਾਰੇ ਗਏ ਹਨ। ਮੀਟਿੰਗ ਵਿਚ ਇਕਜੁੱਟਤਾ ਵਿਖਾਉਂਦਿਆਂ ਸਰਬ ਪਾਰਟੀ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਦੇ ਨਾਲ ਹਾਂ। ਰੱਖਿਆ ਮੰਤਰੀ ਨੇ ਆਗੂਆਂ ਨੂੰ ਦੱਸਿਆ ਕਿ ਇਹ ਇੱਕ ਚੱਲ ਰਹੀ ਕਾਰਵਾਈ ਹੈ ਅਤੇ ਇਸ ਲਈ ਤਕਨੀਕੀ ਵੇਰਵੇ ਨਹੀਂ ਦੇ ਸਕਦੇ।

ਅੱਜ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਵਿਚ ਵਿਰੋਧੀ ਪਾਰਟੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਬਾਰੇ ਦੱਸਿਆ ਗਿਆ ਕਿਉਂਕਿ ਭਾਰਤ ਨੇ ‘ਸਿੰਦੂਰ’ ਨਾਮਕ ਇੱਕ ਆਪਰੇਸ਼ਨ ਵਿੱਚ ਪਾਕਿਸਤਾਨ ਦੇ ਅੰਦਰ ਡੂੰਘਾਈ ਨਾਲ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਰੇ ਦਲਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਸਾਂਝਾ ਕੀਤਾ ਗਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਰਬ-ਪਾਰਟੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਅਤੇ ਮੰਤਰੀ ਜੇਪੀ ਨੱਡਾ ਅਤੇ ਨਿਰਮਲਾ ਸੀਤਾਰਮਨ ਸ਼ਾਮਿਲ ਹੋਏ। ਜਦਕਿ ਰਾਹੁਲ ਗਾਂਧੀ ਅਤੇ ਮਲਿਕਾਰੁਜਨ ਖੜਗੇ ਨੇ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕੀਤੀ। ਤ੍ਰਿਣਮੂਲ ਕਾਂਗਰਸ ਤੋਂ ਸੰਦੀਪ ਬੰਦੋਪਾਧਿਆਏ ਅਤੇ ਡੀਐਮਕੇ ਦੇ ਟੀਆਰ ਬਾਲੂ ਮੀਟਿੰਗ ਵਿਚ ਸ਼ਾਮਿਲ ਹੋਏ। ਹੋਰ ਵਿਰੋਧੀ ਆਗੂਆਂ ਵਿੱਚ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਆਪ ਦੇ ਸੰਜੇ ਸਿੰਘ, ਸ਼ਿਵ ਸੈਨਾ (ਯੂਬੀਟੀ) ਦੇ ਸੰਜੇ ਰਾਉਤ, ਐਨਸੀਪੀ (ਸਪਾ) ਦੇ ਸੁਪ੍ਰੀਆ ਸੂਲੇ, ਏਆਈਐਮਆਈਐਮ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਅਤੇ ਬੀਜੇਡੀ ਦੇ ਸਸਮਿਤ ਪਾਤਰਾ ਸ਼ਾਮਲ ਸਨ।

ਸਰਕਾਰ ਨਾਲ ਖੜ੍ਹੇ ਹਾਂ-ਮਲਿਕਰੁਜਨ ਖੜਗੇ

ਇਸ ਮੌਕੇ ਕਾਂਗਰਸ ਆਗੂ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਅਸੀਂ ਸਾਰੇ ਇਕਜੁੱਟ ਹੋ ਕੇ ਸਰਕਾਰ ਦੇ ਨਾਲ ਖੜ੍ਹੇ ਹਾਂ ਅਤੇ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਖੜਗੇ ਨੇ ਕਿਹਾ ਕਿ ਅਸੀਂ ਭਾਰਤੀ ਫ਼ੌਜ ਵਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕਰਦੇ ਹਾਂ ਜਿਨ੍ਹਾਂ ਨੇ ਬਹਾਦਰੀ ਨਾਲ ਅੱਤਵਾਦੀ ਕੈਂਪਾਂ ਉਤੇ ਹਮਲੇ ਕੀਤੇ।

TRF ਖਿਲਾਫ਼ ਮੁਹਿੰਮ ਛੇੜੀ ਜਾਵੇ : ਅਸਦੁਦੀਨ ਓਵੈਸੀ

ਸਰਬ ਪਾਰਟੀ ਮੀਟਿੰਗ ਤੋਂ ਬਾਅਦ, ਏਆਈਐਮਆਈਐਮ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਮੈਂ ਆਪ੍ਰੇਸ਼ਨ ਸਿੰਦੂਰ ਲਈ ਸਾਡੇ ਹਥਿਆਰਬੰਦ ਬਲਾਂ ਅਤੇ ਸਰਕਾਰ ਦੀ ਪ੍ਰਸ਼ੰਸਾ ਕਰਦਾ ਹਾਂ। ਇਸ ਮੌਕੇ ਓਵੈਸੀ ਨੇ ਇਹ ਵੀ ਸੁਝਾਅ ਦਿੱਤਾ ਕਿ ਸਾਨੂੰ ਰੈਜਿਸਟੇਂਸ ਫਰੰਟ (TRF) ਵਿਰੁੱਧ ਇਕ ਵਿਸ਼ਵਵਿਆਪੀ ਮੁਹਿੰਮ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਸਰਕਾਰ ਨੂੰ ਅਮਰੀਕਾ ਨੂੰ ਬੇਨਤੀ ਕਰਨੀ ਚਾਹੀਦੀ ਹੈ ਕਿ ਉਹ (TRF) ਨੂੰ ਇੱਕ ਅੱਤਵਾਦੀ ਸੰਗਠਨ ਵਜੋਂ ਨਾਮਜ਼ਦ ਕਰੇ। ਸਾਨੂੰ ਪਾਕਿਸਤਾਨ ਨੂੰ ਗ੍ਰੇ-ਲਿਸਟ ਕਰਨ ਲਈ ਵੀ ਯਤਨ ਕਰਨੇ ਚਾਹੀਦੇ ਹਨ।

ਵਿਰੋਧੀ ਧਿਰ ਨੂੰ ਇਕਜੁੱਟ ਰਹਿਣ ਦਾ ਸੰਦੇਸ਼

ਸਰਬ ਪਾਰਟੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧੀ ਧਿਰ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਸਾਂਝਾ ਕੀਤਾ ਗਿਆ।ਇਥੇ ਇਹ ਜ਼ਿਕਰਯੋਗ ਹੈ ਕਿ ਸਰਕਾਰ ਨੇ ਵੀਰਵਾਰ ਨੂੰ ਸਾਰੀਆਂ ਪਾਰਟੀਆਂ ਨੂੰ ‘ਆਪਰੇਸ਼ਨ ਸਿੰਦੂਰ’ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਰੋਧੀ ਪਾਰਟੀਆਂ ਨੂੰ ਹਥਿਆਰਬੰਦ ਬਲਾਂ ਦੀ ਬਹਾਦਰੀ ਬਾਰੇ ਜਾਣਕਾਰੀ ਦਿਤੀ ਗਈ ਕਿ ਕਿਵੇ ਫ਼ੌਜ ਦੇ ਜਵਾਨਾਂ ਨੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਪਾਕਿਸਤਾਨ ਦੇ ਅੰਦਰ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ।

Leave a Reply

Your email address will not be published. Required fields are marked *