ਸ੍ਰੀ ਅਨੰਦਪੁਰ ਸਾਹਿਬ: ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੰਗਤੀ ਰੂਪ ਦੇ ਵਿੱਚ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ ਦੱਖਣ ਏਸ਼ੀਆ ਵਿਚਕਾਰ ਤਣਾਅਪੂਰਨ ਮਾਹੌਲ ਨਾ ਬਣੇ, ਜੰਗ ਨਾ ਲੱਗੇ, ਸਰਬੱਤ ਦਾ ਭਲਾ ਹੋਵੇ ,ਸੁੱਖ ਸ਼ਾਂਤੀ ਬਣੀ ਰਹੇ, ਭਾਈਚਾਰਕ ਸਾਂਝ ਬਣੀ ਰਹੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ੁਦ ਅਰਦਾਸ ਕੀਤੀ ਤੇ ਸਰਬੱਤ ਦਾ ਭਲਾ ਮੰਗਿਆ। ਇਸ ਮੌਕੇ ਉਨਾਂ ਦੇ ਨਾਲ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਕਮੇਟੀ ਐਗਜੈਕਟ ਤੇ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ,ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਐਡਵੋਕੇਟ ਅਤੇ ਹੋਰ ਸੰਗਤਾਂ ਹਾਜ਼ਰ ਸਨ।