ਕੰਟਰੋਲ ਰੇਖਾ ‘ਤੇ ਪਾਕਿਸਤਾਨ ਦੀ ਘਿਣਾਉਣੀ ਕਾਰਵਾਈ, ਮਾਸੂਮ ਲੋਕਾਂ ਨੂੰ ਬਣਾਇਆ ਨਿਸ਼ਾਨਾ ; ਗੋਲੀਬਾਰੀ ’ਚ ਉਰੀ ਦੀ ਇਕ ਔਰਤ ਦੀ ਮੌਤ

ਜੰਮੂ। ਜੰਮੂ-ਕਸ਼ਮੀਰ ਦੇ ਉਰੀ ਸੈਕਟਰ ਵਿਚ ਕੰਟਰੋਲ ਰੇਖਾ (LoC) ‘ਤੇ ਪਾਕਿਸਤਾਨ ਦੀ ਘਿਣਾਉਣੀ ਕਾਰਵਾਈ ਸਾਹਮਣੇ ਆਈ ਹੈ। ਪਾਕਿਸਤਾਨੀ ਫੌਜੀਆਂ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਅਤੇ ਨਾਗਰਿਕ ਇਲਾਕਿਆਂ ‘ਤੇ ਭਾਰੀ ਗੋਲੀਬਾਰੀ ਕਰਨ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਇੱਕ ਪਰਿਵਾਰ ਦੇ ਦੋ ਮੈਂਬਰ ਜ਼ਖਮੀ ਹੋ ਗਏ। ਭਾਰਤੀ ਫੌਜ ਨੇ ਪਾਕਿਸਤਾਨੀ ਹਮਲੇ ਦਾ ਢੁੱਕਵਾਂ ਜਵਾਬ ਦਿੱਤਾ ਹੈ।

ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਵਿੱਚ ਕੰਟਰੋਲ ਰੇਖਾ (ਐਲਓਸੀ) ਦੇ ਨੇੜੇ ਪਾਕਿਸਤਾਨੀ ਫੌਜੀਆਂ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਅਤੇ ਉਸਦੇ ਪਰਿਵਾਰ ਦੇ ਦੋ ਮੈਂਬਰ ਜ਼ਖਮੀ ਹੋ ਗਏ। ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨੀ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਪਾਕਿਸਤਾਨੀ ਫੌਜੀਆਂ ਨੇ ਵੀਰਵਾਰ ਰਾਤ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉਰੀ ਸੈਕਟਰ ਵਿਚ ਕੰਟਰੋਲ ਰੇਖਾ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਨਾਗਰਿਕ ਇਲਾਕਿਆਂ ਵਿੱਚ ਭਾਰੀ ਗੋਲਾਬਾਰੀ ਕੀਤੀ।

ਲੋਕ ਬੇਘਰ ਹੋ ਗਏ

ਪਾਕਿਸਤਾਨ ਨੇ ਸਿਲੀਕੋਟ, ਬੋਨਿਆਰ, ਕਮਾਲਕੋਟ, ਮੋਹਰਾ ਅਤੇ ਗਿੰਗਲ ਸਮੇਤ ਉੜੀ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਗੋਲਾਬਾਰੀ ਨਾਲ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ, ਜਿਸ ਕਾਰਨ ਲੋਕਾਂ ਨੂੰ ਭੱਜਣਾ ਪਿਆ। ਇਸ ਦੇ ਨਾਲ ਹੀ, ਸਰਹੱਦੀ ਇਲਾਕਿਆਂ ਤੋਂ ਲੋਕਾਂ ਨੂੰ ਉਜਾੜਿਆ ਜਾ ਰਿਹਾ ਹੈ।

ਇਕ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ

ਉਨ੍ਹਾਂ ਕਿਹਾ ਕਿ ਮੋਹਰਾ ਨੇੜੇ ਇਕ ਪਰਿਵਾਰ ਦੇ ਤਿੰਨ ਮੈਂਬਰ ਉਸ ਸਮੇਂ ਜ਼ਖਮੀ ਹੋ ਗਏ ਜਦੋਂ ਉਨ੍ਹਾਂ ਦੀ ਗੱਡੀ ਗੋਲੀਬਾਰੀ ਦੀ ਲਪੇਟ ਵਿੱਚ ਆ ਗਈ ਜਦੋਂ ਉਹ ਗੋਲੀਬਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਨਰਗਿਸ ਬੇਗਮ ਨਾਮ ਦੀ ਇੱਕ ਔਰਤ ਦੀ ਮੌਤ ਹੋ ਗਈ।

ਇਸ ਦੌਰਾਨ ਲੋਕਾਂ ਨੂੰ ਅਮਨ ਬਣਾਈ ਰੱਖਣ ਦੀ ਅਪੀਲ ਕਰਦਿਆਂ ਆਖਿਆ ਕਿ ਉਹ ਕਿਸੇ ਵੀ ਸਥਿਤੀ ਵਿਚ ਸੰਜਮ ਬਣਾਈ ਰੱਖਣ। ਕਿਸੇ ਵੀ ਅਫ਼ਵਾਹ ਤੋਂ ਬਚਾਅ ਰੱਖਣ ਲਈ ਸਾਰਿਆਂ ਨੂੰ ਸੰਜਮ ਰੱਖਣ ਦੀ ਲੋੜ ਹੈ।

Leave a Reply

Your email address will not be published. Required fields are marked *