ਜਲੰਧਰ : 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਾਕਿਸਤਾਨ ਘਬਰਾ ਗਿਆ ਹੈ।
ਉਥੇ ਹੀ ਜਲੰਧਰ ਪ੍ਰਸ਼ਾਸਨ ਵਲੋਂ ਇਕ ਲਿਸਟ ਜਾਰੀ ਕੀਤੀ ਗਈ ਹੈ, ਜਿਸ ‘ਚ ਜਾਣਕਾਰੀ ਦਿੱਤੀ ਗਈ ਹੈ ਕਿ ਜੇਕਰ ਜਲੰਧਰ ਸ਼ਹਿਰ ‘ਚ ਐਮਰਜੈਂਸੀ ਦੀ ਸਥਿਤੀ ਬਣਦੀ ਹੈ ਤਾਂ ਆਮ ਜਨਤਾ ਨੂੰ ਕਿੱਥੇ ਸ਼ਿਫਟ ਕੀਤਾ ਜਾਵੇਗਾ। ਇਸ ਸਬੰਧੀ ਇਕ ਲਿਸਟ ਜਲੰਧਰ ਪ੍ਰਸ਼ਾਸਨ ਵਲੋਂ ਜਾਰੀ ਕੀਤੀ ਗਈ ਹੈ। ਇਸ ਸੂਚੀ ‘ਚ ਜ਼ਿਆਦਾਤਰ ਸਰਕਾਰੀ ਅਤੇ ਨਿੱਜੀ ਸਕੂਲ-ਕਾਲਜ ਸ਼ਾਮਲ ਹਨ। ਇਸ ਲਈ ਹਰ ਥਾਂ ‘ਤੇ ਮਾਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਪਾਕਿਸਤਾਨ ਨੇ ਭਾਰਤ ਦੇ 15 ਸ਼ਹਿਰਾਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿੱਤਾ।