ਜੰਗ ਵਿਚਾਲੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਹਥਿਆਰਾਂ ਦੇ ਜ਼ਖੀਰੇ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ – ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ‘ਚ ਤਰਨਤਾਰਨ ਪੁਲਸ ਨੇ ਇੱਕ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋ ਕਾਰਕੁਨਾਂ ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ 7 ਆਧੁਨਿਕ ਪਿਸਤੌਲ (.30 ਬੋਰ) ਸਮੇਤ ਜ਼ਿੰਦਾ ਕਾਰਤੂਸ, 5 ਕਿਲੋ ਹੈਰੋਇਨ, 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਦੇ ਪਾਕਿਸਤਾਨ-ਅਧਾਰਤ ਤਸਕਰਾਂ ਤੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਪੁਲਸ ਥਾਣਾ ਸਿਟੀ ਤਰਨਤਾਰਨ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

Leave a Reply

Your email address will not be published. Required fields are marked *