ਜਲੰਧਰ, 1 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਬਿਆਨ ਦਿੱਤਾ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਜਿਹੇ ਬਿਆਨ ਆ ਰਹੇ ਹਨ, ਜਿਵੇਂ ਉਹ ਕਿਸੇ ਦਬਾਅ ’ਚ ਹੋਣ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਸਨਮਾਨ ਦਿੱਤਾ ਹੈ, ਤਾਂ ਫਿਰ ਉਨ੍ਹਾਂ ਦਾ ਪਾਰਟੀ ’ਚ ਅਪਮਾਨ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉਨ੍ਹਾਂ ਨੂੰ ਮਖੋਟਾ ਬਣਾਇਆ ਹੋਇਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ ਗਿਆ ਹੈ।
Related Posts
ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ, 86 ਉਮੀਦਵਾਰਾਂ ਦਾ ਕੀਤਾ ਐਲਾਨ
ਨਵੀਂ ਦਿੱਲੀ, 15 ਜਨਵਰੀ – ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ…
ਡੇਰਾਬੱਸੀ ਤੋਂ ਲਾਪਤਾ ਸੱਤ ਬਚਿਆਂ ਵਿੱਚੋਂ ਦੋ ਸੁਰੱਖਿਅਤ ਘਰ ਪਰਤੇ
ਡੇਰਾਬੱਸੀ,ਇਥੋਂ ਦੇ ਭਗਤ ਸਿੰਘ ਨਗਰ ਤੋਂ ਲਾਪਤਾ ਸੱਤ ਬਚਿਆਂ ਵਿਚੋਂ ਦੋ ਬੱਚੇ ਬੀਤੀ ਰਾਤ ਠੀਕ ਠਾਕ ਘਰ ਪੁੱਜ ਗਏ ਹਨ।…
ਸਮਾਣਾ ’ਚ ਬੋਲੇ ਸੁਖਬੀਰ ਬਾਦਲ, ਨਰੇਗਾ ਦੀ ਜਾਂਚ ਤੋਂ ਬਾਅਦ 90 ਫ਼ੀਸਦੀ ਕਾਂਗਰਸੀ ਹੋਣਗੇ ਅੰਦਰ
ਸਮਾਣਾ, 18 ਦਸੰਬਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸਮਾਣਾ ਵਿਖੇ ਸੁਰਜੀਤ ਸਿੰਘ ਰੱਖੜਾ ਦੇ ਹੱਕ…