ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ 30 ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਹਾਦਸਾ ਐਤਵਾਰ ਸਵੇਰੇ 5 ਵਜੇ ਲਾਸ ਏਂਜਲਸ ਵਿੱਚ ਵਾਪਰਿਆ, ਜਦੋਂ ਇੱਕ ਬੱਸ ਅਤੇ ਇੱਕ SUV ਦੀ ਭਿਆਨਕ ਟੱਕਰ ਹੋ ਗਈ। ਇਸ ਤੋਂ ਬਾਅਦ ਐਸਯੂਵੀ ਨੂੰ ਅੱਗ ਲੱਗ ਗਈ ਅਤੇ ਕਾਰ ਵਿੱਚ ਮੌਜੂਦ ਇੱਕ ਵਿਅਕਤੀ ਦੀ ਮੌਤ ਹੋ ਗਈ।