ਚੰਡੀਗੜ੍ਹ: ਬੀਤੀ ਸ਼ਾਮ ਪੰਜਾਬ ਦੇ ਕਈ ਹਿੱਸਿਆਂ ਵਿਚ ਪਏ ਮੀਂਹ ਤੇ ਗੜੇਮਾਰੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਕੱਲ੍ਹ ਸੂਬੇ ਭਰ ਵਿਚ ਬਾਰਿਸ਼ ਹੋਈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਵਿਭਾਗ ਵੱਲੋਂ ਅੱਜ ਵੀ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਅਗਲੇ 4 ਦਿਨ ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਵੀ ਸੂਬੇ ਵਿਚ ਕਈ ਥਾਈਂ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਅੱਜ ਹਨੇਰੀ-ਤੂਫ਼ਾਨ ਦੀ ਵੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਇਸੇ ਤਰ੍ਹਾਂ ਹੀ ਮੌਸਮ ਵਿਭਾਗ ਨੇ 13 ਮਾਰਚ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਤੇ ਫ਼ਤਹਿਗੜ੍ਹ ਸਾਹਿਬ ‘ਚ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਸ ਦੇ ਨਾਲ ਹੀ 14 ਤੇ 15 ਮਾਰਚ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ ਤੇ ਮਾਨਸਾ ਵਿਚ ਮੀਂਹ ਪੈ ਸਕਦਾ ਹੈ। ਹਾਲਾਂਕਿ ਬਾਰਿਸ਼ ਦੇ ਬਾਵਜੂਦ ਅਗਲੇ 5 ਦਿਨਾਂ ਵਿਚ 3 ਤੋਂ 5 ਡਿਗਰੀ ਤਕ ਵਾਧਾ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।