ਨਵੀਂ ਦਿੱਲੀ, 1 ਅਕਤੂਬਰ (ਦਲਜੀਤ ਸਿੰਘ)- ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ |
ਚੰਨੀ ਮੁਲਾਕਾਤ ਵਿਚ ਕਿਸਾਨਾਂ ਦੇ ਮੁੱਦੇ ਉਠਾਉਣਗੇ, ਇਸ ਨਾਲ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਅਤੇ ਝੋਨੇ ਦੀ ਖ਼ਰੀਦ ਦੀ ਮਿਤੀ ਮੁਲਤਵੀ ਕਰਨ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ | ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣਾ ਵੀ ਏਜੰਡੇ ਵਿਚ ਸ਼ਾਮਿਲ ਹੈ |