ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ ਸਰਹੱਦ ‘ਤੇ ਸ਼ਾਂਤੀ ਹੈ। ਅੱਜ ਦੋਵਾਂ ਦੇਸ਼ਾਂ ਦੇ ਡੀਜੀਐਮਓ ਇਸ ਜੰਗਬੰਦੀ ‘ਤੇ ਚਰਚਾ ਕਰਨਗੇ। ਇਸ ਚਰਚਾ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਿਵਾਸ ‘ਤੇ ਇੱਕ ਉੱਚ ਪੱਧਰੀ ਮੀਟਿੰਗ ਚੱਲ ਰਹੀ ਹੈ, ਜਿਸ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਤਿੰਨਾਂ ਫੌਜਾਂ ਦੇ ਮੁਖੀ ਅਤੇ ਕਈ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ।
DGMO ਦੀ ਗੱਲਬਾਤ ਤੋਂ ਪਹਿਲਾਂ ਹਲਚਲ ਤੇਜ਼, ਤਿੰਨਾਂ ਫੌਜ ਮੁਖੀਆਂ ਦੀ ਪੀਐਮ ਮੋਦੀ ਨਾਲ ਉੱਚ ਪੱਧਰੀ ਮੀਟਿੰਗ
