ਮਜੀਠਾ: ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਕਰੀਬ 17 ਮੌਤਾਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ। ਉਹ ਸਬੰਧਿਤ ਪਿੰਡਾਂ ਦਾ ਦੌਰਾ ਕਰਕੇ ਪੀੜਤਾਂ ਪਰਿਵਾਰਾਂ ਨਾਲ ਮਿਲਣਗੇ।
ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਮੌਕੇ ‘ਤੇ ਪੁੱਜੇ। ਉਨ੍ਹਾਂ ਕਿਹਾ ਕਿ ਜੂਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਨਾਲ ਕੁਝ ਨਹੀਂ ਹੋਵੇਗਾ, ਸੀਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।
ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ 1 ਵਜੇ ਦੇ ਕਰੀਬ ਉਹਨਾਂ ਪਿੰਡਾਂ ਵਿੱਚ ਪਹੁੰਚ ਰਹੇ ਹਨ, ਜਿੱਥੇ ਸ਼ਰਾਬ ਪੀ ਕੇ ਮੌਤਾਂ ਹੋਈਆਂ ਹਨ। ਮੁੱਖ ਮੰਤਰੀ ਪਿੰਡ ਮਰੜੀ ਦੇ ਗੁਰਦੁਆਰਾ ਸਾਹਿਬ ਵਿੱਚ ਪਹੁੰਚਣਗੇ ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚ ਗਏ ਹਨ।