ਮਜੀਠਾ: ਹਲਕਾ ਮਜੀਠਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ 17 ਲੋਕਾਂ ਦੀ ਮੌਤ ਹੋ ਗਈ। ਮੌਕੇ ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕੁੱਝ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ।
ਹਲਕਾ ਮਜੀਠਾ ਦੇ 6 ਪਿੰਡਾਂ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ17 ਮੌਤਾਂ, DSP, SHO, ETO ਆਬਕਾਰੀ ਤੇ ਇੰਸਪੈਕਟਰ ਸਸਪੈਂਂਡ
