ਚੰਡੀਗੜ੍ਹ/ਜਲੰਧਰ/ਨੰਗਲ – ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਚੱਲ ਰਹੇ ਮੋਰਚੇ ਨੂੰ ਕੀਰਤਪੁਰ ਸਾਹਿਬ ਵਿਖੇ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀ ਲਾਲ ਚੰਦ ਕਟਾਰੂਚੱਕ ਨਾਲ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਵਿਖੇ ਲੱਗੇ ਧਰਨੇ ’ਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਕੀਰਤਪੁਰ ਸਾਹਿਬ ਵਿਖੇ 24 ਘੰਟੇ ਨਿਰੰਤਰ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਦੌਰਾਨ ਪੰਜਾਬ ਦੇ ਜਾਗਰੂਕ ਲੋਕ ਦਿਨ-ਰਾਤ ਧਰਨੇ ‘ਤੇ ਬੈਠੇ ਰਹੇ ਜਦਕਿ ਹਾਲਾਤ ਦਾ ਫ਼ਾਇਦਾ ਉਠਾਉਂਦੇ ਹੋਏ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਹਮੇਸ਼ਾ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮੌਕੇ ਦੀ ਤਲਾਸ਼ ’ਚ ਰਹੇ ਤਾਂ ਜੋ ਉਹ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਦੇ ਸਕਣ।
ਪਾਣੀਆਂ ਦੀ ਰਾਖੀ ਸਬੰਧੀ ਮੋਰਚੇ ਨੂੰ ਪੰਜਾਬ ਦੇ ਹਰ ਵਰਗ ਤੋਂ ਪੂਰਨ ਸਮਰਥਨ ਮਿਲਿਆ : ਹਰਜੋਤ ਬੈਂਸ
