ਦੀਨਾਨਗਰ – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆ ਵਿਖੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ, ਜਿੱਥੇ ਨਸ਼ੇ ਦੇ ਮਾਮਲਿਆਂ ਵਿੱਚ ਜੇਲ੍ਹਾਂ ਅੰਦਰ ਬੰਦ 2 ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹਿਆ ਗਿਆ।
ਇਸ ਮੁਹਿੰਮ ਦੀ ਅਗਵਾਈ ਕਰ ਰਹੇ ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਖਿਲਾਫ ਪੂਰੀ ਸਪਸ਼ਟ ਨੀਤੀ ਅਤੇ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।