ਵਾਸ਼ਿੰਗਟਨ: ਸਾਬਕਾ ਅਮਰੀਕੀ ਰਾਸ਼ਟਰਪਤੀ ਕੈਂਸਰ ਵਰਗੀ ਘਾਤਕ ਬਿਮਾਰੀ ਤੋਂ ਪੀੜਤ ਹਨ। ਨਿਊਜ਼ ਏਜੰਸੀ ਏਐਨਆਈ ਨੇ ਰਾਇਟਰਜ਼ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰੋਸਟੇਟ ਕੈਂਸਰ ਦੇ ਇੱਕ ਹਮਲਾਵਰ ਰੂਪ ਨਾਲ ਜੂਝ ਰਹੇ ਹਨ।
ਜੋਅ ਬਾਇਡਨ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਬਾਇਡਨ ਪ੍ਰੋਸਟੇਟ ਕੈਂਸਰ ਦੇ ਇੱਕ ਹਮਲਾਵਰ ਰੂਪ ਤੋਂ ਪੀੜਤ ਹੈ। ਉਨ੍ਹਾਂ ਦੀ ਤਾਜ਼ਾ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੈਂਸਰ ਬਾਇਡਨ ਦੀਆਂ ਹੱਡੀਆਂ ਤੱਕ ਫੈਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਪਰਿਵਾਰ ਡਾਕਟਰਾਂ ਨਾਲ ਇਲਾਜ ਦੇ ਬਦਲਾਂ ‘ਤੇ ਵਿਚਾਰ ਕਰ ਰਿਹਾ ਹੈ।
