ਚੰਡੀਗੜ੍ਹ : ਸ਼ਹਿਰ ‘ਚ ਲਗਾਤਾਰ ਵਧ ਰਹੇ ਤਾਪਮਾਨ ਤੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ 23 ਮਈ 2025 ਤੋਂ ਸ਼ੁਰੂ ਹੋਣਗੀਆਂ। ਦੁਬਾਰਾ ਸਕੂਲ 1 ਜੁਲਾਈ ਤੋਂ ਲੱਗਣਗੇ। ਇਹ ਛੁੱਟੀਆਂ ਕੁੱਲ 39 ਦਿਨਾਂ ਲਈ ਹੋਣਗੀਆਂ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਤੋਂ ਬਾਅਦ ਸਿੱਖਿਆ ਵਿਭਾਗ ਨੇ ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਸਕੂਲ ਜਲਦੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪ੍ਰਾਈਵੇਟ ਸਕੂਲਾਂ ਬਾਰੇ ਸਥਿਤੀ ਅਜੇ ਸਪੱਸ਼ਟ ਨਹੀਂ ਹੈ ਪਰ ਉਹ ਵੀ ਜਲਦੀ ਹੀ ਅਜਿਹਾ ਹੀ ਫੈਸਲਾ ਲੈ ਸਕਦੇ ਹਨ।
ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, ਵਧਦੀ ਗਰਮੀ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
