ਜਲੰਧਰ : ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕ ਹੋਰ ਵੱਡਾ ਐਕਸ਼ਨ ਲਿਆ ਹੈ। ਜਿਸ ਦੇ ਚੱਲਦੇ ਮਾਨ ਸਰਕਾਰ ਨੇ ਆਪਣੇ ਹੀ ਵਿਧਾਇਕ “ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰੇਡ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸੈਂਟਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਨੇ ਛਾਪਾਮਾਰੀ ਕੀਤੀ ਹੈ।
ਦਰਅਸਲ ਸਰਕਾਰ ਕੋਲ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਵਿਧਾਇਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਫ਼ਸਰਾਂ ਰਾਹੀਂ ਮਾਸੂਮ ਲੋਕਾਂ ਨੂੰ ਪਹਿਲਾਂ ਝੂਠੇ ਕੇਸਾਂ ਵਿਚ ਫਸਾ ਕੇ ਝੂਠਾ ਨੋਟਿਸ ਭਿਜਵਾਉਂਦਾ ਸੀ ਅਤੇ ਫਿਰ ਪੈਸੇ ਲੈ ਕੇ ਉਕਤ ਨੋਟਿਸਾਂ ਨੂੰ ਰਫ਼ਾ-ਦਫ਼ਾ ਕਰਵਾ ਦਿੰਦਾ ਸੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਰਮਨ ਅਰੋੜਾ ‘ਤੇ ਛਾਪੇਮਾਰੀ ਕੀਤੀ ਹੈ।