ਇੱਥੋਂ ਦੀ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਫਗਵਾੜਾ ਦੀ ਲਗਪਗ ਪੂਰੀ ਟੀਮ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀਆਈਜੀ ਜਲੰਧਰ ਨਵੀਨ ਸਿੰਗਲਾ ਨੇ ਕਰਦਿਆਂ ਕਿਹਾ ਕਿ ਪੁਲੀਸ ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਆਈਏ ਇੰਚਾਰਜ ਬਿਸਮਨ ਸਿੰਘ ਮਾਹੀ, ਏਐਸਆਈ ਨਿਰਮਲ ਕੁਮਾਰ, ਏਐਸਆਈ ਜਸਵਿੰਦਰ ਸਿੰਘ ਤੇ ਕਾਂਸਟੇਬਲ ਜਗਰੂਪ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਉੁਨ੍ਹਾਂ ਕਿਹਾ ਕਿ ਮੁਲਜ਼ਮਾਂ ਨੇ ਇੱਕ ਤਸਕਰ ਹਨੀ ਨੂੰ ਆਪਣੀ ਹਿਰਾਸਤ ’ਚੋਂ ਛੁਡਾਉਣ ਲਈ ਲਗਪਗ 2.5 ਲੱਖ ਰੁਪਏ ਦੀ ਰਿਸ਼ਵਤ ਲਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਡਾਕਟਰੀ ਮੁਆਇਨਾ ਕਰਵਾਇਆ ਜਾਵੇਗਾ ਤੇ ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਗਵਾੜਾ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
CIA Incharge Arrested: ਫਗਵਾੜਾ ਦਾ ਸੀਆਈਏ ਇੰਚਾਰਜ, ਦੋ ਏਐੱਸਆਈ ਤੇ ਇੱਕ ਕਾਂਸਟੇਬਲ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ
