ਚੰਡੀਗੜ੍ਹ: ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ’ਚ ਦੂਜੇ ਪ੍ਰਾਂਤਾ ਦੇ ਆਗੂਆਂ ਨੂੰ ਅਹੁਦੇ ਦੇਣ ਦਾ ਮੁੱਦਾ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਕੋਲ੍ਹ ਚੁੱਕਿਆ ਹੈ। ਉਨ੍ਹਾਂ ਰਾਜਪਾਲ ਨੂੰ ਇਸ ਮਸਲੇ ’ਤੇ ਫੌਰੀ ਹੱਲ ਲੱਭਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ, ਦੀਪਕ ਚੌਹਾਨ ਨੂੰ ਪੰਜਾਬ ਲਾਰਜ਼ ਉਦਯੋਗਿਕ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪੰਜਾਬ ਤੇ ਪੰਜਾਬੀਆਂ ਨਾਲ ਬੇਇਨਸਾਫ਼ੀ ਹੈ। ਮੁੱਖ ਮੰਤਰੀ ਮੂਕ ਦਰਸ਼ਕ ਬਣਕੇ ਬੈਠੇ ਹਨ। ਇਸ ਤੋਂ ਇਲਾਵਾ ਹੋਰਨਾਂ ਅਹੁੱਦਿਆਾਂ ’ਤੇ ਵੀ ਦੂਜੇ ਰਾਜਾਂ ਦੇ ਲੋਕ ਬੈਠੇ ਹਨ, ਜਿਸ ਕਾਰਨ ਪੰਜਾਬੀ ਹੋਣ ਦੇ ਨਾਤੇ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੰਗ ਨੇ ਬੇਲੋੜੀਆਂ, ਅਨੈਤਿਕ ਨਿਯੁਕਤੀਆਂ ਤੁਰੰਤ ਰੱਦ ਕਰਨ ਅਤੇ ਯੋਗਤਾ ਦੇ ਆਧਾਰ ’ਤੇ ਪੰਜਾਬ ਦੇ ਆਗੂਆਂ ਨੂੰ ਨਿਯੁਕਤ ਕਰਨ ਦੀ ਮੰਗ ਕੀਤੀ ਹੈ।
ਜਗਮੋਹਨ ਸਿੰਘ ਕੰਗ ਨੇ ਰਾਜਪਾਲ ਕੋਲ਼ ਚੁੱਕਿਆ ਦੂਜੇ ਰਾਜਾਂ ਦੇ ਲੋਕਾਂ ਨੂੰ ਅਹੁਦੇ ਦੇਣ ਦਾ ਮੁੱਦਾ, ਫੌਰੀ ਹੱਲ ਲੱਭਣ ਦੀ ਕੀਤੀ ਮੰਗ
