ਫਾਜ਼ਿਲਕਾ/ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਜੰਗ ਜਾਰੀ ਹੈ। ਇਸ ਦੇ ਤਹਿਤ ਬੀਤੇ ਦਿਨ ਫਾਜ਼ਿਲਕਾ ਦੇ ਐੱਸ. ਐੱਚ. ਓ. ਸਮੇਤ ਜਿੱਥੇ 4 ਪੁਲਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉੱਥੇ ਹੀ ਹੁਣ ਐੱਸ. ਐੱਸ. ਪੀ. ਫਾਜ਼ਿਲਕਾ ‘ਤੇ ਗਾਜ਼ ਡਿੱਗ ਗਈ ਹੈ। ਸੂਤਰਾਂ ਮੁਤਾਬਕ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਸਬੰਧੀ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਫਾਜ਼ਿਲਕਾ ਥਾਣੇ ਦੇ 4 ਪੁਲਸ ਮੁਲਾਜ਼ਮਾਂ ‘ਤੇ ਵੀ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਇਕ ਨਾਬਾਲਗ ਤੋਂ ਜ਼ਬਤ ਕੀਤੇ ਗਏ ਮੋਬਾਇਲ ਫੋਨ ਨਾਲ ਸਬੰਧਿਤ ਹੈ।
ਦੱਸ ਦੇਈਏ ਕਿ ਮਾਨ ਸਰਕਾਰ ਦਾ ਭ੍ਰਿਸ਼ਟਾਚਾਰ ਖ਼ਿਲਾਫ਼ ਵਾਰ ਲਗਾਤਾਰ ਜਾਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕੋਈ ਵੀ ਛੋਟਾ ਅਧਿਕਾਰੀ ਹੋਵੇ ਜਾਂ ਵੱਡਾ, ਉਸ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।