ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਪੰਜਾਬ ‘ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਤੋਂ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸੈਕਟਰ 32 ਦੇ ਹਸਪਤਾਲ ‘ਚ ਦਾਖ਼ਲ ਮਰੀਜ਼ ਦੀ ਮੌਤ ਹੋ ਗਈ ਹੈ।
ਦੱਸ ਦਈਏ ਕਿ ਇਹ ਕੋਰੋਨਾ ਦਾ ਮਰੀਜ਼ ਲੁਧਿਆਣਾ ਤੋਂ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। 40 ਸਾਲਾ ਵਿਅਕਤੀ ਦੀ ਕੁਝ ਦਿਨ ਪਹਿਲਾਂ ਹੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਇਸ ਮਰੀਜ਼ ਨੂੰ 3 ਦਿਨਾਂ ਤੋਂ ਸਾਹ ਲੈਣ ‘ਚ ਕਾਫ਼ੀ ਔਖ ਹੋ ਰਹੀ ਹੈ। ਅਜਿਹੀ ਹਾਲਤ ‘ਚ ਜਦੋਂ ਮਰੀਜ਼ ਦੀ ਸਿਹਤ ‘ਚ ਕੋਈ ਸੁਧਾਰ ਨਹੀਂ ਹੋਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ।
ਕੋਰੋਨਾ ਦਾ ਵਧਿਆ ਖੌਫ਼, ਚੰਡੀਗੜ੍ਹ ‘ਚ ਕੋਰੋਨਾ ਨਾਲ ਪਹਿਲੀ ਮੌਤ
