ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਵਿੱਚ ਇੱਕ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਉੜੀ ਖੇਤਰ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਇੱਕ ਗੱਡੀ ਸੜਕ ਤੋਂ ਫਿਸਲ ਕੇ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਅੱਠ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਪੁਲਿਸ ਕਰਮਚਾਰੀਆਂ ਨੂੰ ਉੜੀ ਦੇ ਉਪ-ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
Baramulla Accident: ਜੰਮੂ-ਕਸ਼ਮੀਰ ਦੇ ਉੜੀ ‘ਚ ਪੁਲਿਸ ਜਿਪਸੀ ਖੱਡ ‘ਚ ਡਿੱਗੀ, ਹਾਦਸੇ ‘ਚ ਅੱਠ ਜਵਾਨ ਜ਼ਖਮੀ
