ਪੰਜਾਬ DGP ਦਾ ਸੂਬੇ ‘ਚ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ, ਡਿਟੇਲ ‘ਚ ਦਿੱਤੀ ਜਾਣਕਾਰੀ

ਚੰਡੀਗੜ੍ਹ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦਾ ਸੂਬੇ ‘ਚ ਨਸ਼ਿਆਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਹੁਣ ਪੰਜਾਬ ‘ਚ ਆਸਾਨੀ ਨਾਲ ਨਸ਼ਾ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਅਜੇ ਪੰਜਾਬ ‘ਚੋਂ ਪੂਰੀ ਤਰ੍ਹਾਂ ਨਸ਼ਾ ਖ਼ਤਮ ਨਹੀਂ ਹੋਇਆ ਹੈ ਪਰ ਨਸ਼ਾ ਤਸਕਰਾਂ ਨੂੰ ਫੜ੍ਹਨ ਅਤੇ ਨਸ਼ੇ ਨੂੰ ਘਟਾਉਣ ‘ਚ ਪੰਜਾਬ ਪੁਲਸ ਨੂੰ ਸੂਬੇ ‘ਚ ਵੱਡੀ ਸਫ਼ਲਤਾ ਹਾਸਲ ਹੋਈ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਹੁਣ ਤੱਕ ਨਸ਼ਿਆਂ ਖ਼ਿਲਾਫ਼ 8,344 ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ ਅਤੇ ਐੱਨ. ਡੀ. ਪੀ. ਐੱਸ. ਐਕਟ ਤਹਿਤ 13036 ਗ੍ਰਿਫ਼ਤਾਰੀਆਂ ਹੋਈਆਂ ਹਨ। ਇਨ੍ਹਾਂ ‘ਚੋਂ 1696 ਵੱਡੀਆਂ ਮੱਛੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 586 ਕਿੱਲੋ ਹੈਰੋਇਨ, 247 ਕਿੱਲੋ ਅਫ਼ੀਮ, 253 ਕਿੱਲੋ ਗਾਂਜਾ, 1.6 ਕਿੱਲੋ ਆਈਸ ਅਤੇ ਹੋਰ ਨਸ਼ਾ ਬਰਾਮਦ ਕੀਤਾ ਗਿਆ। ਡੀ. ਜੀ. ਪੀ. ਨੇ ਕਿਹਾ ਕਿ 10.76 ਕਰੋੜ ਦੀ ਹਵਾਲਾ ਮਨੀ ਬਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ 144 ਪ੍ਰਾਪਰਟੀਆਂ ਨੂੰ ਸੀਜ਼ ਕੀਤਾ ਗਿਆ ਹੈ, ਜਿਨ੍ਹਾਂ ਦੀ ਕੀਮਤ 74.27 ਕਰੋੜ ਹੈ। ਡੀ. ਜੀ. ਪੀ. ਨੇ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਨੂੰ ਪੁਲਸ ਵਲੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਨਸ਼ਾ ਤਸਕਰ ਜੇਲ੍ਹਾਂ ‘ਚੋਂ ਬਾਹਰ ਆਏ ਹਨ, ਉਨ੍ਹਾਂ ਦੀ ਟ੍ਰੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਾ ਛੱਡਣ ਵਾਲਿਆਂ ਨੂੰ ਮੈਡੀਕਲ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵਲੋਂ ਨਸ਼ਾ ਤਸਕਰਾਂ ‘ਤੇ ਪੂਰੀ ਤਰ੍ਹਾਂ ਲਗਾਮ ਕੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਾ ਖ਼ਤਮ ਕਰਨ ਨੂੰ ਲੈ ਕੇ ਸਾਨੂੰ ਵੱਡੀ ਸਫ਼ਲਤਾ ਮਿਲੀ ਹੈ।

Leave a Reply

Your email address will not be published. Required fields are marked *