ਹਰਿਆਣਾ, ਪੰਜਾਬ ਵਿੱਚ ਮੀਂਹ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਦਰਜ

ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਪੈ ਰਹੇ ਮੀਂਹ ਨੇ ਹਰਿਆਣਾ ਅਤੇ ਪੰਜਾਬ ਦੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਦਿੱਤੀ ਹੈ, ਜਿਸਦੇ ਨਤੀਜੇ ਵਜੋਂ ਦੋਵਾਂ ਰਾਜਾਂ ਵਿੱਚ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਸਵੇਰੇ 8:30 ਵਜੇ ਤੱਕ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਮੀਂਹ ਪਿਆ ਹੈ। ਪੰਜਾਬ ਵਿੱਚ ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ ਅਤੇ ਰੂਪਨਗਰ ਆਦਿ ਥਾਵਾਂ ’ਤੇ ਮੀਂਹ ਪਿਆ ਹੈ।
ਹਰਿਆਣਾ ਵਿੱਚ ਅੰਬਾਲਾ, ਹਿਸਾਰ, ਨਾਰਨੌਲ, ਗੁਰੂਗ੍ਰਾਮ, ਸਿਰਸਾ ਅਤੇ ਨੂਹ ਵਿੱਚ ਵੀ ਮੀਂਹ ਪਿਆ ਹੈ। ਇਸ ਸਮੇਂ ਦੌਰਾਨ ਚੰਡੀਗੜ੍ਹ ਵਿੱਚ ਵੀ ਹਲਕੀ ਬਾਰਿਸ਼ ਹੋਈ।
ਮੀਂਹ ਤੋਂ ਬਾਅਦ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਸੀਮਾ ਤੋਂ ਪੰਜ ਡਿਗਰੀ ਘੱਟ ਹੈ। ਦੋਵਾਂ ਰਾਜਾਂ ਵਿੱਚ ਵੱਧ ਤੋਂ ਵੱਧ ਤਾਪਮਾਨ 31 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ, ਜੋ ਕਿ ਪਿਛਲੇ ਹਫ਼ਤੇ ਦੇ 40 ਡਿਗਰੀ ਤਾਪਮਾਨ ਤੋਂ ਕਾਫ਼ੀ ਘੱਟ ਹੈ।

Leave a Reply

Your email address will not be published. Required fields are marked *