ਸਚਿਨ ਮਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, DGP ਪੰਜਾਬ ਨੂੰ ਭੇਜੀ ਸ਼ਿਕਾਇਤ

ਅੰਮ੍ਰਿਤਸਰ : ਆਲ ਇੰਡੀਆ ਹਿੰਦੂ ਸੰਘਰਸ਼ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸਚਿਨ ਮਹਿਰਾ ਨੂੰ ਮੈਸੇਂਜਰ ਰਾਹੀ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਚਿਨ ਮਹਿਰਾ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਫੇਸਬੁੱਕ ਮੈਸੇਂਜਰ ‘ਤੇ ਕਾਲ ਰਾਹੀ ਸ਼ਰਾਰਤੀ ਅਨਸਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਸ਼ਿਕਾਇਤ ਉਨ੍ਹਾਂ ਡੀਜੀਪੀ ਪੰਜਾਬ ਨੂੰ ਈਮੇਲ ਆਡੀ ਰਾਹੀਂ ਭੇਜੀ ਹੈ।

ਸਚਿਨ ਮਹਿਰਾ ਨੇ ਦੱਸਿਆ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸਨਾਤਨ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੰਮ ਕਰ ਰਹੇ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਖਿਲਾਫ਼ ਅਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਨੰਬਰਾਂ ਅਤੇ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਵਲੋਂ ਧਮਕੀਆਂ ਦੇਣ ਵਾਲਿਆ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਹਿੰਦੂਆਂ ਪ੍ਰਤੀ ਰਵੱਈਏ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹਿੰਦੂਆਂ ਨਾਲ ਵਿਤਕਰਾ ਕਰ ਰਹੀਆਂ ਹਨ, ਜੋ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਮਕੀ ਦੇਣ ਵਾਲੇ ਦੀ ਫੇਸਬੁੱਕ ਆਈਡੀ ਸਮੇਤ ਜਾਣਕਾਰੀ ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਹੈ।

Leave a Reply

Your email address will not be published. Required fields are marked *