ਜਲੰਧਰ : ਅੱਜ ਪੀਏਪੀ ਮੈਦਾਨ ਵਿਖੇ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀਐਮ ਦੀ ਯੋਗਸ਼ਾਲਾ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਕਿ ਯੋਗ ਸਬੰਧੀ ਇਕ ਹੀ ਪ੍ਰੋਗਰਾਮ ਵਿੱਚ ਲੋਕਾਂ ਦੀ ਮੌਜੂਦਗੀ ਦਾ ਇਕ ਨਵਾਂ ਰਿਕਾਰਡ ਹੈ। ਸਮਾਗਮ ਵਿੱਚ 17,000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ।ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ।
ਸਰੀਰਕ ਤੇ ਮਾਨਸਿਕ ਤੰਦਰੁਸਤੀ ਯਕੀਨੀ ਬਣਾਉਣ ਲਈ ਯੋਗ ਜ਼ਰੂਰੀ : ਡਾ. ਬਲਬੀਰ ਸਿੰਘ
