ਲਖੀਮਪੁਰ ਖੀਰੀ ਮਾਮਲੇ ‘ਚ ਵੱਡੀ ਕਾਰਵਾਈ, ਭਾਜਪਾ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਖ਼ਿਲਾਫ਼ ਐੱਫ. ਆਈ. ਆਰ. ਦਰਜ

fir/nawanpunjab.com

ਲਖੀਮਪੁਰ ਖੀਰੀ , 4 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਦੋਸ਼ ਹੇਠ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਖ਼ਿਲਾਫ਼ ਤਿਕੋਣੀਆ ਥਾਣੇ ‘ਚ ਐੱਫ. ਆਈ. ਆਰ. ਦਰਜ ਹੋਈ ਹੈ।

ਦੱਸਣਯੋਗ ਹੈ ਕਿ ਉਸ ‘ਤੇ ਇਹ ਦੋਸ਼ ਲੱਗੇ ਸਨ ਕਿ ਜਿਸ ਸਮੇਂ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ, ਉਸ ਸਮੇਂ ਉਨ੍ਹਾਂ ਨੂੰ ਗੱਡੀ ਨਾਲ ਕੁਚਲ ਦਿੱਤਾ ਗਿਆ। ਇਸ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ।

Leave a Reply

Your email address will not be published. Required fields are marked *