ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫ਼ਤਾਰ, ਨਸ਼ੇ ਕਰ ਰਹੇ 2 ਲੋਕਾਂ ਨੂੰ ਕੀਤਾ ਕਾਬੂ

ਬਠਿੰਡਾ : ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਜ਼ਿਲ੍ਹਾ ਪੁਲਿਸ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਤਸਕਰਾਂ ਕੋਲੋਂ 10 ਗ੍ਰਾਮ ਹੈਰੋਇਨ, 50 ਨਸ਼ੀਲੀਆਂ ਗੋਲੀਆਂ ਅਤੇ 9 ਕਿੱਲੋ ਭੁੱਕੀ ਬਰਾਮਦ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਮਾਡਲ ਟਾਊਨ ਵਿਚ ਛਾਪੇਮਾਰੀ ਕਰਦਿਆਂ ਯੁਵਰਾਜ ਵਰਮਾ ਵਾਸੀ ਗਨੇਸ਼ਾ ਬਸਤੀ ਅਤੇ ਕ੍ਰਿਸ਼ਨ ਸਿੰਘ ਵਾਸੀ ਮਾਡਲ ਟਾਊਨ ਨੂੰ 10.06 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਤਰ੍ਹਾਂ ਹੀ ਥਾਣਾ ਫੂਲ ਦੀ ਪੁਲਿਸ ਨੇ ਪਿੰਡ ਰਾਈਆ ਵਿਚ ਛਾਪੇਮਾਰੀ ਕਰਦਿਆਂ ਜਗਦੇਵ ਸਿੰਘ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਜਦੋਂ ਕਿ ਇਸੇ ਥਾਣੇ ਦੀ ਪੁਲਿਸ ਨੇ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਕਾਕਾ ਸੁੰਦਰ ਅਤੇ ਸੰਦੀਪ ਸਿੰਘ ਵਾਸੀਆਨ ਪਿੰਡ ਮਹਿਰਾਜ ਵਜੋਂ ਹੋਈ ਹੈ।

ਪੁਲਿਸ ਨੇ ਦੋਵਾਂ ਨੂੰ ਗਿੱਲ ਕਲਾਂ ਰੋਡ ਤੋਂ ਨਸ਼ੇ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਜਗਤਾਰ ਸਿੰਘ ਵਾਸੀ ਫੱਲੜ ਨੂੰ 9 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਹੈ। ਉਕਤ ਵਿਅਕਤੀ ਨੂੰ ਪੁਲਿਸ ਨੇ ਪਿੰਡ ਪੱਕਾ ਕਲਾਂ ਨੇੜਿਓਂ ਫੜਿਆ ਹੈ।

Leave a Reply

Your email address will not be published. Required fields are marked *