ਪੰਜਾਬੀ ’ਵਰਸਿਟੀ ਦੇ ਪੰਜਾਬੀ ਵਿਭਾਗ ਦਾ ਪ੍ਰੋਫੈਸਰ ਮੁਅੱਤਲ, ਵਿਦਿਆਰਥਣਾਂ ਵੱਲੋਂ ਸ਼ਿਕਾਇਤ ਤੋਂ ਬਾਅਦ ਹੋਈ ਕਾਰਵਾਈ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਗੁਰਜੰਟ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਮੁਤਾਬਕ ਵਿਦਿਆਰਥਣਾਂ ਨੇ ਸਹਾਇਕ ਪ੍ਰੋ. ਗੁਰਜੰਟ ਖਿਲਾਫ਼ ਉਨ੍ਹਾਂ ਤੰਗ ਨੂੰ ਪਰੇਸ਼ਾਨ ਕਰਨ ਸਬੰਧੀ ਸ਼ਿਕਾਇਤ ਦਿੱਤੀ ਸੀ। ਪੜਤਾਲ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਗੁਰਜੰਟ ਸਿੰਘ ਦੀ ਮੁਅੱਤਲੀ ਦਾ ਹੁਕਮ ਜਾਰੀ ਕੀਤਾ ਹੈ। ਰਜਿਸਟਰ ਵੱਲੋਂ ਜਾਰੀ ਪੱਤਰ ਮੁਤਾਬਕ ਪੰਜਾਬੀ ਯੂਨੀਵਰਸਿਟੀ ਦੇ ਪ੍ਰੀਵੈਂਸ਼ਨ ਆਫ ਸੈਕਸੁਅਲ ਹਰਾਸਮੈਂਟ ਆਫ ਵੂਮਨ ਐਟ ਵਰਕ ਪਲੇਸ ਸੈੱਲ ਨੂੰ ਮਿਲੀ ਸ਼ਿਕਾਇਤ ਦੀ ਜਾਂਚ ਰਿਪੋਰਟ ਦੇ ਅਧਾਰ ’ਤੇ ਵਾਈਸ ਚਾਂਸਲਰ ਦੇ ਹੁਕਮਾਂ ਮੁਤਾਬਕ ਪ੍ਰੋ. ਗੁਰਜੰਟ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਪ੍ਰੋ. ਗੁਰਜੰਟ ਦਾ ਹੈੱਡ ਕੁਆਰਟਰ ਗੁਰੂ ਕਾਸ਼ੀ ਕੈਂਪਸ ਤਲਵੰਡੀ ਸਾਬੋ ਹੋਵੇਗਾ।

Leave a Reply

Your email address will not be published. Required fields are marked *