ਪਟਿਆਲਾ : ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਜਿਨ੍ਹਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦ ਹੋਣ ਸਮੇਤ ਜਾਅਲੀ ਦਸਤਾਵੇਜ ਤਿਆਰ ਕਰਨ ਲਈ ਇਕ ਟੈਬ ਸੈਮਸੰਗ, ਇਕ ਮੈਮਰੀਕਾਰਡ ਤੇ ਇਕ ਕਾਰ ਵੀ ਬਰਾਮਦ ਹੋਈ ਹੈ। ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਡੀਐਸਪੀ ਜਾਂਚ ਰਾਜੇਸ ਕੁਮਾਰ ਮਲਹੋਤਰਾ ਦੀ ਅਗਵਾਈ ਵਿੱਚ ਸੀਆਈਏ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਵਾਲੀ ਟੀਮ ਨੇ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ ਕਰਕੇ 20 ਜੂਨ 2025 ਨੂੰ ਰੇਨੂੰ ਕਾਂਤ, ਸਤਪਾਲ ਉਰਫ ਸੰਨੀ, ਗੁਰਦੀਪ ਸਿੰਘ ਉਰਫ ਰਵੀ, ਹਾਕਮ ਸਿੰਘ, ਕੁਲਵਿੰਦਰ ਸਿੰਘ ੳਰਰਫ ਰੋਹਿਤ ਨੂੰ ਨੇੜੇ ਬਾਰਾਦਰੀ ਨੇੜੇ ਲੇਬਰ ਕੋਰਟ ਤੋਂ ਗ੍ਰਿਫ਼ਤਾਰ ਗ੍ਰਿਫਤਾਰ ਕੀਤਾ ਗਿਆ ਅਤੇ ਸੰਦੀਪ ਸਿੰਘ ਉਰਫ ਗੱਗੀ, ਲਵਪ੍ਰੀਤ ਸਿੰਘ ਲਵੀ, ਧੀਰਾ ਸਿੰਘ ਅਤੇ ਜਗਦੀਪ ਸਿੰਘ ਉਰਫ ਦੀਪ ਨੂੰ ਮਿਤੀ 21 ਜੂਨ 2025 ਨੂੰ ਨੇੜੇ ਪੁਰਾਣਾ ਬੱਸ ਅੱਡਾ ਵਿਕਾਸ ਨਗਰ ਤੋਂ ਗ੍ਰਿਫਤਾਰ ਕੀਤਾ ਗਿਆ।
150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਪਟਿਆਲਾ ਪੁਲਿਸ ਨੇ ਕੀਤੇ 9 ਮੁਲਜ਼ਮ ਗ੍ਰਿਫਤਾਰ
