‘ਆਪ’ ਦੀ ਜਿੱਤ ‘ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵੋਟਰਾਂ ਦਾ ਕੀਤਾ ਧੰਨਵਾਦ

ਲੁਧਿਆਣਾ/ਚੰਡੀਗੜ੍ਹ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਪਈਆਂ ਅਤੇ ਉਹ 10 ਹਜ਼ਾਰ, 637 ਵੋਟਾਂ ਦੀ ਲੀਡ ਨਾਲ ਜੇਤੂ ਰਹੇ।

ਇਸ ਜਿੱਤ ‘ਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਵਧਾਈ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜੀ ਦੀ ਜਿੱਤ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।

ਇਕ ਵਾਰ ਫਿਰ ਤੋਂ ‘ਆਪ’ ‘ਚ ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਨੇ ਲੁਧਿਆਣਾ ਪੱਛਮੀ ਦੇ ਵੋਟਰਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *