ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ! ਜ਼ਮਾਨਤ ਵੀ ਨਹੀਂ ਬਚਾ ਸਕੇ ਐਡਵੋਕੇਟ ਘੁੰਮਣ

ਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜੇਤੂ ਰਹੇ ਹਨ। ਇਨ੍ਹਾਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬਹੁਤ ਸ਼ਰਮਨਾਕ ਹਾਰ ਹੋਈ ਹੈ। ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਆਪਣਾ ਸਿਆਸੀ ਕੇਸ ਹਾਰ ਗਏ ਹਨ ਤੇ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ।

ਜ਼ਿਮਨੀ ਚੋਣ ਵਿਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 24542 ਵੋਟਾਂ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ 20323 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8203 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਜਿੱਥੇ 10 ਹਜ਼ਾਰ ਤੋਂ ਵੀ ਵੱਧ ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਕੁੱਲ 10 ਹਜ਼ਾਰ ਵੋਟਾਂ ਵੀ ਹਾਸਲ ਨਹੀਂ ਕਰ ਸਕੇ।

Leave a Reply

Your email address will not be published. Required fields are marked *